ਕੈਪਟਨ ਨੇ ਵਾਅਦਿਆਂ ਤੋਂ ਮੁੱਕਰਨ ਸਿਵਾਏ ਕੁਝ ਨਹੀਂ ਕੀਤਾ: ਚੀਮਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਦੌਰਾਨ ਵਾਅਦਿਆਂ ਤੋਂ ਮੁਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਵਿਕਾਸ ਦੀਆਂ ਕੈਪਟਨ ਅਮਰਿੰਦਰ ਸਿੰਘ ਗੱਲਾਂ ਕਰਦੇ ਹਨ ਉਹ ਸਿਰਫ਼ ਸਿਸਵਾਂ ਫਾਰਮ ਹਾਊਸ ਦੁਆਲੇ ਹੀ ਦਿਖਾਈ ਦਿੰਦਾ ਹੈ।

ਸ੍ਰੀ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਜੋ ਚੋਣ ਮੈਨੀਫੈਸਟੋ ਨੂੰ 85 ਫੀਸਦੀ ਪੂਰਾ ਕਰਨਾ ਦੱਸ ਰਹੇ ਹਨ, ਅਸਲ ਵਿੱਚ ਉਹ 0.85 ਫੀਸਦੀ ਵਾਅਦੇ ਪੂਰੇ ਕੀਤੇ ਹਨ। ਬਿਜਲੀ ਦੀਆਂ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਵੀ ਲਾਗੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਝੂਠੇ ਅੰਕੜਿਆਂ ਦੀ ਖੇਡ ਨਾਲ ਕੈਪਟਨ ਅਮਰਿੰਦਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਹੁੰ ਖਾ ਕੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦਾ ਅਸਤੀਫ਼ਾ ਮੰਗਿਆ ਹੈ। ਕੈਪਟਨ ਸਰਕਾਰ ਦੇ ਚਾਰ ਸਾਲ ਮੁਕੰਮਲ ਹੋਣ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਚਾਰ ਸਾਲਾਂ ਦੇ ਕਾਰਜ ਕਾਲ ਦੌਰਾਨ ਭ੍ਰਿਸ਼ਟਾਚਾਰ, ਘੁਟਾਲੇ, ਕੁਸ਼ਾਸਨ ਤੇ ਅਮਨ-ਕਾਨੂੰਨ ਪ੍ਰਬੰਧ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਨਸ਼ੇ ਖਤਮ ਕਰਨ ਤੇ ਨੌਜਵਾਨਾਂ ਨੁੰ ਰੁਜ਼ਗਾਰ ਦੇਣ ਵਿੱਚ ਫੇਲ੍ਹ ਹੋਣ ਦੀ ਗੱਲ ਕਬੂਲਣ ਮਗਰੋਂ ਨੈਤਿਕ ਤੌਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ 85 ਫ਼ੀਸਦੀ ਪੂਰੇ ਕਰਨ ਦੇ ਦਾਅਵੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਦਰਜ ਵਾਅਦਿਆਂ ਵਿੱਚੋਂ 5 ਫ਼ੀਸਦੀ ਵੀ ਪੂਰੇ ਨਹੀਂ ਹੋਏ।

%d bloggers like this: